Home ਰਾਸ਼ਟਰੀ ਖ਼ਬਰਾਂ ਜਦੋਂ ਮੁਖ਼ਤਾਰ ਅੰਸਾਰੀ ਬਣੇ ਸੀ ਪੰਜਾਬ ਤੇ ਯੂਪੀ ਵਿਚਾਲੇ ਰੇੜਕੇ ਦਾ ਕਾਰਨ

ਜਦੋਂ ਮੁਖ਼ਤਾਰ ਅੰਸਾਰੀ ਬਣੇ ਸੀ ਪੰਜਾਬ ਤੇ ਯੂਪੀ ਵਿਚਾਲੇ ਰੇੜਕੇ ਦਾ ਕਾਰਨ

1
0

Source :- BBC PUNJABI

ਮੁਖ਼ਤਾਰ ਅੰਸਾਰੀ

ਅਪਰਾਧ ਜਗਤ ਅਤੇ ਸਿਆਸਤ ਨਾਲ ਜੁੜੇ ਰਹੇ ਮੁਖ਼ਤਾਰ ਅੰਸਾਰੀ ਦੀ ਵੀਰਵਾਰ ਸ਼ਾਮ ਨੂੰ ਬਾਂਦਾ ਦੇ ਦੁਰਗਾਵਤੀ ਮੈਡੀਕਲ ਕਾਲਜ ਵਿੱਚ ਮੌਤ ਹੋ ਗਈ।

ਉਨ੍ਹਾਂ ਦੀ ਮੌਤ ਦਾ ਕਾਰਨ ਦਿਲ ਦਾ ਦੌਰਾ ਪੈਣਾ ਦੱਸਿਆ ਗਿਆ। ਮੁਖ਼ਤਾਰ ਅੰਸਾਰੀ ਦੇ ਪਰਿਵਾਰ ਵੱਲੋਂ ਉਨ੍ਹਾਂ ਦੀ ਮੌਤ ਨੂੰ ਲੈ ਕੇ ਵੱਖ-ਵੱਖ ਤਰ੍ਹਾਂ ਦੇ ਇਲਜ਼ਾਮ ਲਗਾਏ ਜਾ ਰਹੇ ਹਨ।

ਹੁਣ ਉੱਤਰ ਪ੍ਰਦੇਸ਼ ਦੀ ਯੋਗੀ ਅਦਿਤਿਆਨਾਥ ਸਰਕਾਰ ਨੇ ਇਸ ਮਾਮਲੇ ਵਿੱਚ ਮੈਜਿਸਟ੍ਰੇਟ ਜਾਂਚ ਬਿਠਾਈ ਹੈ ਅਤੇ ਇੱਕ ਮਹੀਨੇ ਦੇ ਵਿੱਚ-ਵਿੱਚ ਰਿਪੋਰਟ ਦੇਣ ਦਾ ਹੁਕਮ ਦਿੱਤਾ ਹੈ।

ਮੁਖਤਾਰ ਅੰਸਾਰੀ ਜਿੱਥੇ ਯੂਪੀ ਵਿੱਚ ਚਰਚਾ ਵਿੱਚ ਰਹੇ ਹਨ ਉੱਥੇ ਹੀ ਪੰਜਾਬ ਵਿੱਚ ਵੀ ਉਹ ਇੱਕ ਸਿਆਸੀ ਵਿਵਾਦ ਦਾ ਕਾਰਨ ਬਣੇ ਸਨ।

ਫਿਰੌਤੀ ਦੇ ਇੱਕ ਮਾਮਲੇ ਵਿੱਚ ਅੰਸਾਰੀ ਨੂੰ 2019 ਤੋਂ ਲੈ ਕੇ ਅਗਲੇ ਦੋ ਸਾਲਾਂ ਤੱਕ ਪੰਜਾਬ ਦੀ ਰੂਪਨਗਰ ਜੇਲ੍ਹ ਵਿੱਚ ਵੀ ਰੱਖਿਆ ਗਿਆ ਸੀ।

ਸਾਲ 2021 ਵਿੱਚ ਉੱਤਰ ਪ੍ਰਦੇਸ਼ ਪੁਲਿਸ ਉਨ੍ਹਾਂ ਨੂੰ ਬਾਂਦਾ ਲੈ ਕੇ ਆਈ ਸੀ, ਉਦੋਂ ਤੋਂ ਇਸੇ ਜੇਲ੍ਹ ਵਿੱਚ ਕੈਦ ਸਨ ਜਿੱਥੇ ਉਹ ਆਪਣੇ ਅੰਤਿਮ ਸਮੇਂ ਤੱਕ ਰਹੇ।

ਮੁਖ਼ਤਾਰ ਅੰਸਾਰੀ ਦਾ ਪੰਜਾਬ ਕਨੈਕਸ਼ਨ ਕੀ ਹੈ?

ਮੁਖ਼ਤਾਰ ਅੰਸਾਰੀ

ਤਸਵੀਰ ਸਰੋਤ, ANI

ਮੁਖ਼ਤਾਰ ਅੰਸਾਰੀ ‘ਤੇ ਇਲਜ਼ਾਮ ਹਨ ਕਿ ਜਨਵਰੀ 2019 ਵਿੱਚ ਉਨ੍ਹਾਂ ਨੇ ਮੁਹਾਲੀ ਦੇ ਇੱਕ ਵੱਡੇ ਬਿਲਡਰ ਨੂੰ ਫ਼ੋਨ ਕਰ ਕੇ 10 ਕਰੋੜ ਰੁਪਏ ਫਿਰੌਤੀ ਮੰਗੀ ਸੀ।

ਇਸ ਮਾਮਲੇ ਵਿੱਚ ਮੁਹਾਲੀ ਵਿੱਚ ਇੱਕ ਐੱਫ਼ਆਈਆਰ ਦਰਜ ਕੀਤੀ ਗਈ ਸੀ ਅਤੇ 24 ਜਨਵਰੀ 2019 ਨੂੰ ਪੰਜਾਬ ਪੁਲਿਸ ਨੇ ਮੁਖ਼ਤਾਰ ਅੰਸਾਰੀ ਨੂੰ ਯੂਪੀ ਤੋਂ ਲਿਆ ਕੇ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਸੀ ਜਿੱਥੇ ਉਨ੍ਹਾਂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਰੋਪੜ ਜੇਲ੍ਹ ਭੇਜ ਦਿੱਤਾ ਗਿਆ।

ਇਸ ਮਗਰੋਂ ਮੁਖ਼ਤਾਰ ਅੰਸਾਰੀ ਦੀ ਹਿਰਾਸਤ ਵਿੱਚ ਲਗਾਤਾਰ ਵਾਧਾ ਹੁੰਦਾ ਗਿਆ।

ਬੀਬੀਸੀ

ਆਖ਼ਰ ਯੂਪੀ ਸਰਕਾਰ ਨੇ ਅੰਸਾਰੀ ਦੀ ਵਾਪਸੀ ਨੂੰ ਲੈ ਕੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਅਤੇ ਅਦਾਲਤ ਦੇ ਹੁਕਮਾਂ ਉੱਤੇ ਹੀ ਉਸ ਨੂੰ ਯੂਪੀ ਪੁਲਿਸ ਦੇ ਹਵਾਲੇ ਕੀਤਾ ਗਿਆ।

2022 ਦੇ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਉਸ ਸਮੇਂ ਦੇ ਜੇਲ੍ਹ ਮੰਤਰੀ ਹਰਜੋਤ ਬੈਂਸ ਨੇ ਇਲਜ਼ਾਮ ਲਗਾਇਆ ਸੀ ਕਿ ਯੂਪੀ ਸਰਕਾਰ ਨੇ 26 ਵਾਰ ਪ੍ਰੋਡਕਸ਼ਨ ਵਾਰੰਟ ਉੱਤੇ ਮੁਖ਼ਤਾਰ ਅੰਸਾਰੀ ਨੂੰ ਹਿਰਾਸਤ ਵਿੱਚ ਲੈਣ ਦੀ ਮੰਗ ਕੀਤੀ ਸੀ ਪਰ ਪੰਜਾਬ ਪੁਲਿਸ ਨੇ ਉਨ੍ਹਾਂ ਨੂੰ ਅੰਸਾਰੀ ਦੀ ਹਵਾਲਗੀ ਨਹੀਂ ਦਿੱਤੀ।

ਹਰਜੋਤ ਸਿੰਘ ਬੈਂਸ ਨੇ ਕਿਹਾ ਸੀ, “ਮੁਖਤਾਰ ਅੰਸਾਰੀ ਨੂੰ 2 ਸਾਲ 3 ਮਹੀਨੇ ਤੱਕ ਰੋਪੜ ਦੀ ਜੇਲ੍ਹ ਵਿੱਚ ਰੱਖਿਆ ਗਿਆ। ਜਿਸ ਬੈਰਕ ਵਿੱਚ 25 ਕੈਦੀ ਆ ਸਕਦੇ ਸੀ ਉੱਥੇ ਮੁਖਤਾਰ ਅੰਸਾਰੀ ਨੂੰ ਇਕੱਲਿਆਂ ਰੱਖਿਆ ਗਿਆ ਤੇ ਉਹ ਆਪਣੀ ਪਤਨੀ ਨਾਲ ਉੱਥੇ ਰਿਹਾ।”

ਇਸ ਤੋਂ ਬਾਅਦ ਪੰਜਾਬ ਦੀ ਸਿਆਸਤ ਬਹੁਤ ਗਰਮਾਈ ਸੀ।

ਇਹ ਵੀ ਪੜ੍ਹੋ-

ਅੰਸਾਰੀ ਨੂੰ ਲੈ ਕੇ ਪੰਜਾਬ ਵਿੱਚ ਸਿਆਸੀ ਵਿਵਾਦ

ਮੁਖ਼ਤਾਰ ਅੰਸਾਰੀ

ਤਸਵੀਰ ਸਰੋਤ, MAIL TODAY

2022 ਵਿੱਚ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਉਸ ਸਮੇਂ ਦੇ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ( ਜੇਲ੍ਹ ਵਿਭਾਗ ਮੌਜੂਦਾ ਸਮੇਂ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਕੋਲ ਹੈ) ਨੇ ਕਈ ਗੰਭੀਰ ਇਲਜ਼ਾਮ ਲਗਾਉਂਦੇ ਹੋਏ ਅੰਸਾਰੀ ਦੇ ਪੰਜਾਬ ਦੀ ਰੋਪੜ ਜੇਲ੍ਹ ਵਿੱਚ ਰਹਿਣ ਦੇ ਸਬੰਧ ਵਿੱਚ ਕਈ ਸਵਾਲ ਚੁੱਕੇ ਸਨ।

ਬਹੁਜਨ ਸਮਾਜ ਪਾਰਟੀ ਦੇ ਆਗੂ ਮੁਖ਼ਤਾਰ ਅੰਸਾਰੀ ਦੀ ਰੋਪੜ ਜੇਲ੍ਹ ਵਿੱਚ ਪੰਜਾਬ ਸਰਕਾਰ ਵਲੋਂ 2 ਸਾਲ ਕੀਤੀ ਗਈ ਖ਼ਿਦਮਤ ਉੱਤੇ ਲੱਖਾਂ ਰੁਪਏ ਖ਼ਰਚ ਕਰਨ ਦਾ ਮਾਮਲਾ ਵੀ ਸੁਰਖੀਆਂ ਵਿੱਚ ਆਇਆ ਸੀ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਇਲਜ਼ਾਮ ਸੀ ਕਿ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੰਸਾਰੀ ਨੂੰ ਪੰਜਾਬ ਵਿੱਚ ਰੱਖਣ ਦੇ ਲਈ 55 ਲੱਖ ਰੁਪਏ ਵਕੀਲਾਂ ਦੀ ਫ਼ੀਸ ਉੱਤੇ ਖਰਚਾ ਕੀਤਾ।

ਪੰਜਾਬ ਸਰਕਾਰ ਨੇ ਇਹ ਐਲਾਨ ਕੀਤਾ ਸੀ ਕਿ ਇਹ ਪੈਸਾ ਸਾਬਕਾ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਕੋਲੋਂ ਵਸੂਲਿਆ ਜਾਵੇਗਾ।

ਦੂਜੇ ਪਾਸੇ ਕੈਪਟਨ ਅਮਰਿੰਦਰ ਸਿੰਘ (ਮੌਜੂਦਾ ਸਮੇਂ ਵਿੱਚ ਬੀਜੀਪੀ ਆਗੂ) ਤੇ ਸੁਖਜਿੰਦਰ ਰੰਧਾਵਾ ਆਪ ਸਰਕਾਰ ਦੇ ਇਲਜ਼ਾਮਾਂ ਨੂੰ ਰੱਦ ਕਰਦੇ ਹੋਏ ਅੰਸਾਰੀ ਨਾਲ ਕਿਸੇ ਵੀ ਤਰਾਂ ਦੀ ਨੇੜਤਾ ਤੋਂ ਇਨਕਾਰ ਕਰ ਦਿੱਤਾ ਸੀ।

ਅੰਸਾਰੀ ਦੀ ਮੌਤ ਤੋਂ ਬਾਅਦ ਬੀਬੀਸੀ ਨੇ ਸਾਬਕਾ ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਨਾਲ ਜਦੋਂ ਗੱਲ ਕੀਤੀ ਤਾਂ ਉਨ੍ਹਾਂ ਇਸ ਬਾਰੇ ਗੱਲ ਕਰਨ ਤੋਂ ਇਨਕਾਰ ਕਰ ਦਿੱਤਾ।

ਉਨ੍ਹਾਂ ਕਿਹਾ, “ਜਿਸ ਇਨਸਾਨ ਨੂੰ ਲੈ ਕੇ ਵਿਵਾਦ ਖੜਾ ਹੋਇਆ ਸੀ, ਉਸ ਦੀ ਹੀ ਮੌਤ ਹੋ ਚੁੱਕੀ ਹੈ, ਉਸ ਬਾਰੇ ਹੁਣ ਮੈਂ ਕੁਝ ਵੀ ਕਹਿਣਾ ਨਹੀਂ ਚਾਹੁੰਦਾ।”

ਅੰਸਾਰੀ ਨੂੰ ਲੈ ਕੇ ਕਿਉਂ ਫਸਿਆ ਸੀ ਪੰਜਾਬ ਅਤੇ ਯੂਪੀ ਪੁਲਿਸ ਵਿਚਾਲੇ ਰੇੜਕਾ

ਸੁਖਜਿੰਦਰ ਸਿੰਘ ਰੰਧਾਵਾ

ਤਸਵੀਰ ਸਰੋਤ, X/Sukhjinder Singh Randhawa

ਜਿਸ ਸਮੇਂ ਮੁਖ਼ਤਿਆਰ ਅੰਸਾਰੀ ਨੂੰ ਕਾਰੋਬਾਰੀ ਨੂੰ ਫਿਰੌਤੀ ਦੇ ਮਾਮਲੇ ਵਿੱਚ ਪੰਜਾਬ ਲਿਆਂਦਾ ਗਿਆ ਸੀ ਉਸ ਸਮੇਂ ਇੱਥੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਦੀ ਸਰਕਾਰ ਸੀ।

ਦੂਜੇ ਪਾਸੇ ਯੂ ਪੀ ਵਿੱਚ ਯੋਗੀ ਆਦਿਤਿਆਨਾਥ ਦੀ ਅਗਵਾਈ ਵਿੱਚ ਭਾਜਪਾ ਸੱਤਾ ਵਿੱਚ ਆ ਚੁੱਕੀ ਸੀ।

ਕਰੀਬ ਦੋ ਸਾਲ ਰੋਪੜ ਦੀ ਜੇਲ੍ਹ ਵਿੱਚ ਰਹਿਣ ਰੱਖਣ ਤੋਂ ਬਾਅਦ ਯੂ ਪੀ ਸਰਕਾਰ ਨੇ ਸੂਬੇ ਵਿੱਚ ਦਰਜ ਮਾਮਲਿਆਂ ਦੀ ਸੁਣਵਾਈ ਲਈ ਮੁਖ਼ਤਾਰ ਅੰਸਾਰੀ ਨੂੰ ਅਦਾਲਤ ਵਿੱਚ ਪੇਸ਼ ਕਰਨ ਦੇ ਲਈ ਹਵਾਲਗੀ ਮੰਗੀ ਤਾਂ ਪੰਜਾਬ ਸਰਕਾਰ ਨੇ ਅਜਿਹਾ ਕਰਨ ਤੋਂ ਇਨਕਾਰ ਕਰ ਕਰ ਦਿੱਤਾ ਸੀ।

ਉਸ ਸਮੇਂ ਪੰਜਾਬ ਪੁਲਿਸ ਦੀ ਦਲੀਲ ਸੀ ਕਿ ਉਹ ਅੰਸਾਰੀ ਨੂੰ ਇਸ ਲਈ ਯੂਪੀ ਨਹੀਂ ਭੇਜ ਸਕਦੇ ਕਿਉਂਕਿ ਉਨ੍ਹਾਂ ਦੀ ਸਿਹਤ ਠੀਕ ਨਹੀਂ ਹੈ।

ਇਸ ਤੋਂ ਬਾਅਦ ਯੂ ਪੀ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਅਰਜ਼ੀ ਦਾਇਰ ਕੀਤੀ ਅਤੇ ਅੰਸਾਰੀ ਦੀ ਹਵਾਲਗੀ ਮੰਗੀ ਪਰ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਇੱਕ ਹਲਫ਼ਨਾਮਾ ਦਾਇਰ ਕਰ ਕੇ ਕਿਹਾ ਸੀ ਕਿ ਮੁਖ਼ਤਾਰ ਅੰਸਾਰੀ ਨੂੰ ਹਾਈ ਬਲੱਡ ਪ੍ਰੈਸ਼ਰ ਅਤੇ ਸ਼ੂਗਰ ਸਣੇ ਕਈ ਬਿਮਾਰੀਆਂ ਹਨ।

ਇਸ ਕਾਰਨ ਡਾਕਟਰਾਂ ਨੇ ਉਨ੍ਹਾਂ ਨੂੰ ਆਰਾਮ ਕਰਨ ਦੀ ਸਲਾਹ ਦਿੱਤੀ ਹੈ ਅਤੇ ਹਾਲੇ ਯੂ ਪੀ ਨਹੀਂ ਭੇਜਿਆ ਜਾ ਸਕਦਾ ਜਿਸ ਕੇਸ ਵਿੱਚ ਅੰਸਾਰੀ ਨੂੰ ਪੰਜਾਬ ਲਿਆਂਦਾ ਗਿਆ ਸੀ।

ਇਸ ਦੇ ਨਾਲ ਹੀ ਅਦਾਲਤ ਨੇ ਸਿਰਫ਼ ਉਨ੍ਹਾਂ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਵਿੱਚ ਰੋਪੜ ਜੇਲ੍ਹ ਭੇਜਿਆ ਸੀ। ਉਸ ਤੋਂ ਬਾਅਦ ਹਿਰਾਸਤ ਲਗਾਤਾਰ ਸੁਪਰੀਮ ਕੋਰਟ ਦੇ ਯੂ ਪੀ ਭੇਜਣ ਦੇ ਹੁਕਮਾਂ ਤੱਕ ਵਧਦੀ ਰਹੀ।

4 ਜੂਨ 2021 ਨੂੰ ਅਦਾਲਤੀ ਹੁਕਮਾਂ ਉੱਤੇ ਅੰਸਾਰੀ ਨੂੰ ਯੂ ਪੀ ਭੇਜ ਗਿਆ ਜਿੱਥੇ ਉਹ ਆਪਣੇ ਅੰਤਿਮ ਸਮੇਂ ਤੱਕ ਰਹੇ।

ਇਹ ਵੀ ਪੜ੍ਹੋ-

source : BBC PUNJABI