Home ਰਾਸ਼ਟਰੀ ਖ਼ਬਰਾਂ ਮੁਹਾਲੀ ਦੇ ਸੋਹਾਣਾ ਵਿੱਚ ਬਹੁ-ਮੰਜ਼ਿਲਾ ਇਮਾਰਤ ਢਹਿ-ਢੇਰੀ, ਕਈ ਲੋਕਾਂ ਦੇ ਮਲਬੇ ਵਿੱਚ...

ਮੁਹਾਲੀ ਦੇ ਸੋਹਾਣਾ ਵਿੱਚ ਬਹੁ-ਮੰਜ਼ਿਲਾ ਇਮਾਰਤ ਢਹਿ-ਢੇਰੀ, ਕਈ ਲੋਕਾਂ ਦੇ ਮਲਬੇ ਵਿੱਚ ਦੱਬੇ ਹੋਣ ਦਾ ਖਦਸ਼ਾ

1
0

Source :- BBC PUNJABI

ਸੋਹਾਣਾ ਵਿੱਚ ਇਮਾਰਤ ਢਹਿ-ਢੇਰੀ ਹੋਈ

  • ਲੇਖਕ, ਨਵਜੋਤ ਕੌਰ
  • ਰੋਲ, ਬੀਬੀਸੀ ਪੱਤਰਕਾਰ
  • 21 ਦਸੰਬਰ 2024, 20:16 IST

    ਅਪਡੇਟ ਇੱਕ ਘੰਟਾ ਪਹਿਲਾਂ

ਮੁਹਾਲੀ ਦੇ ਸੋਹਾਣਾ ਵਿੱਚ ਇੱਕ ਬਹੁ-ਮੰਜ਼ਿਲਾ ਇਮਾਰਤ ਢਹਿ-ਢੇਰੀ ਹੋ ਗਈ ਹੈ। ਪ੍ਰਸ਼ਾਸਨ ਮੁਤਾਬਕ ਇਸ ਇਮਾਰਤ ਵਿੱਚ ਕੁਝ ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ ਹੈ।

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਮੁਤਾਬਕ ਅਜੇ ਮਲਬੇ ਹੇਠ ਦਬੇ ਲੋਕਾਂ ਨੂੰ ਬਾਹਰ ਕੱਢੇ ਜਾਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਗੌਰਵ ਯਾਦਵ ਨੇ ਕਿਹਾ ਕਿ ਅਜੇ ਇਹ ਨਹੀਂ ਪਤਾ ਕਿ ਕਿੰਨੇ ਲੋਕ ਮਲਬੇ ਹੇਠ ਦੱਬੇ ਹੋਏ ਹਨ।

ਮੀਡੀਆ ਪਲੇਬੈਕ ਤੁਹਾਡੀ ਡਿਵਾਈਸ ‘ਤੇ ਸਪੋਰਟ ਨਹੀਂ ਕਰਦਾ

ਐੱਨਡੀਆਰਐੱਫ ਦੀ ਟੀਮ ਮੌਕੇ ਉੱਤੇ ਪਹੁੰਚੇ ਚੁੱਕੀ ਹੈ ਤੇ ਮਲਬੇ ਹੇਠ ਦੱਬੇ ਲੋਕਾਂ ਨੂੰ ਕੱਢੇ ਜਾਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

ਇਹ ਇਮਾਰਤ ਚਾਰ ਮੰਜ਼ਿਲਾ ਸੀ, ਜਿਸ ਦੀ ਤੀਸਰੀ ਮੰਜ਼ਿਲ ਉਪਰ ਜਿਮ ਸੀ। ਇਸ ਜਿਮ ਦਾ ਨਾਮ ਰਾਇਲ ਜਿਮ ਦੱਸਿਆ ਜਾ ਰਿਹਾ, ਜਿਸ ਵਿੱਚ ਕਈ ਨੌਜਵਾਨ ਕਸਰਤ ਕਰਨ ਪਹੁੰਚੇ ਹੋਏ ਸਨ।

ਇਹ ਇਮਾਰਤ ਰਿਹਾਇਸ਼ੀ ਇਲਾਕੇ ਵਿੱਚ ਬਣੀ ਹੋਈ ਸੀ, ਜਿਸ ਆਲੇ-ਦੁਆਲੇ ਘਰ ਹਨ।

ਬੀਬੀਸੀ ਪੰਜਾਬੀ

ਪਿੰਡ ਵਾਸੀਆਂ ਦੇ ਮੁਤਾਬਕ ਇਸ ਇਮਾਰਤ ਦਾ ਮਾਲਕ ਨਾਲ ਵਾਲੀ ਹੀ ਥਾਂ ਉਪਰ ਇਕ ਹੋਰ ਇਮਾਰਤ ਦੀ ਉਸਾਰੀ ਕਰਵਾ ਰਿਹਾ ਸੀ, ਜਿਸ ਲਈ ਖੁਦਾਈ ਕੀਤੀ ਜਾ ਰਹੀ ਸੀ।

ਫਿਲਹਾਲ ਬਚਾਅ ਕਾਰਜ ਜਾਰੀ ਹਨ ਪਰ ਕਿਸੇ ਦੀ ਵੀ ਹਾਲੇ ਤੱਕ ਪਛਾਣ ਨਹੀਂ ਹੋ ਸਕੀ ਹੈ। ਇਕ ਵਿਅਕਤੀ ਨੂੰ ਬਾਹਰ ਕੱਢਿਆ ਗਿਆ ਹੈ, ਜਿਸ ਨੂੰ ਸਥਾਨਕ ਹਸਪਤਾਲ ਵਿੱਚ ਲਿਜਾਇਆ ਗਿਆ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਉਹ ਰਾਹਤ ਤੇ ਬਚਾਅ ਕਾਰਜ ਦੀ ਨਿਗਰਾਨੀ ਕਰਨ ਰਹੇ ਹਨ।

ਉਨ੍ਹਾਂ ਨੇ ਐੱਕਸ ਉੱਤੇ ਲਿਖਿਆ, “ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ‘ਚ ਸੋਹਾਣਾ ਦੇ ਨੇੜੇ ਇੱਕ ਬਹੁ-ਮੰਜ਼ਿਲਾ ਇਮਾਰਤ ਹਾਦਸਾਗ੍ਰਸਤ ਹੋਣ ਦੀ ਦੁਖ਼ਦ ਸੂਚਨਾ ਮਿਲੀ ਹੈ। ਪੂਰਾ ਪ੍ਰਸ਼ਾਸਨ ਤੇ ਹੋਰ ਬਚਾਅ ਕਾਰਜ ਵਾਲੀਆਂ ਟੀਮਾਂ ਮੌਕੇ ‘ਤੇ ਤਾਇਨਾਤ ਨੇ।”

“ਮੈਂ ਪ੍ਰਸ਼ਾਸਨ ਨਾਲ ਲਗਾਤਾਰ ਸੰਪਰਕ ‘ਚ ਹਾਂ। ਅਰਦਾਸ ਕਰਦੇ ਹਾਂ ਕੋਈ ਜਾਨੀ ਨੁਕਸਾਨ ਨਾ ਹੋਇਆ ਹੋਵੇ, ਦੋਸ਼ੀਆਂ ‘ਤੇ ਕਾਰਵਾਈ ਵੀ ਕਰਾਂਗੇ। ਲੋਕਾਂ ਨੂੰ ਅਪੀਲ ਪ੍ਰਸ਼ਾਸਨ ਨੂੰ ਸਹਿਯੋਗ ਦਿੱਤਾ ਜਾਵੇ।”

ਇਮਾਰਤ ਹੇਠਾਂ ਕਈ ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ ਹੈ

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ, “ਇਸ ਵੇਲੇ ਸਾਡਾ ਸਾਰਾ ਧਿਆਨ ਮਲਬੇ ਹੇਠ ਦੱਬੇ ਲੋਕਾਂ ਨੂੰ ਬਚਾਉਣ ਵੱਲ ਹੈ। ਐਨਡੀਆਰਐੱਫ ਤੇ ਫੌਜ ਦੀਆਂ ਟੀਮਾਂ ਬਚਾਅ ਕਾਰਜ ਵਿੱਚ ਲੱਗੀਆਂ ਹਨ। ਪੁਲਿਸ ਇਨ੍ਹਾਂ ਟੀਮਾਂ ਦੀ ਮਦਦ ਕਰ ਰਹੀ ਹੈ।”

ਚਾਰ ਮੰਜ਼ਿਲਾ ਇਮਾਰਤ ਦੀ ਤੀਸਰੀ ਮੰਜ਼ਿਲ ਉਪਰ ਜਿਮ ਬਣੀ ਹੋਈ ਸੀ
ਹਾਦਸੇ ਵਾਲੀ ਥਾਂ ਉੱਤੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਪਹੁੰਚੇ ਹੋਏ ਹਨ
ਪੰਜਾਬ ਪੁਲਿਸ ਵੱਲੋੋਂ ਬਚਾਅ ਕਾਰਜ ਦੀਆਂ ਟੀਮਾਂ ਨੂੰ ਮਦਦ ਕਰਨ ਵਿੱਚ ਲਗੀਆਂ ਹੋਈਆਂ ਹਨ
ਇਹ ਵੀ ਪੜ੍ਹੋ-

ਬੀਬੀਸੀ ਲਈ ਕਲੈਕਟਿਵ ਨਿਊਜ਼ਰੂਮ ਵੱਲੋਂ ਪ੍ਰਕਾਸ਼ਿਤ

source : BBC PUNJABI